ਸ਼ਿਵ ਕੁਮਾਰ ਬਟਾਲਵੀ ਕਵਿਤਾ–ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ।

ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ।

ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ ।

ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ,

ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ ।

ਮਰ ਤੇ ਜਾਂ ਪਰ ਡਰ ਹੈ ਦੱਮਾਂ ਵਾਲਿਓ,

ਧਰਤ ਵੀ ਵਿਕਦੀ ਹੈ ਮੁੱਲ ਸ਼ਮਸ਼ਾਨ ਦੀ ।

ਨਾ ਦਿਓ ਮੈਨੂੰ ਸਾਹ ਉਧਾਰੇ ਦੋਸਤੋ,

ਲੈ ਕੇ ਮੁੜ ਹਿੰਮਤ ਨਹੀਂ ਪਰਤਾਣ ਦੀ ।

ਨਾ ਕਰੋ ‘ਸ਼ਿਵ’ ਦੀ ਉਦਾਸੀ ਦਾ ਇਲਾਜ,

ਰੋਣ ਦੀ ਮਰਜੀ ਹੈ ਅੱਜ ਬੇਈਮਾਨ ਦੀ ।

Comments

comments

Leave a Reply

badge