ਸ਼ਿਵ ਕੁਮਾਰ ਬਟਾਲਵੀ–ਮੈਨੂੰ ਤੇਰਾ ਸ਼ਬਾਬ ਲੈ ਬੈਠਾ

Posted on Posted in Punjabi Poetry

ਮੈਨੂੰ ਤੇਰਾ ਸ਼ਬਾਬ ਲੈ ਬੈਠਾ

ਰੰਗ ਗੋਰਾ ਗੁਲਾਬ ਲੈ ਬੈਠਾ

 

ਦਿਲ ਦਾ ਡਰ ਸੀ ਕਿਤੇ ਨਾ ਲੈ ਬੈਠੇ

ਲੈ ਹੀ ਬੈਠਾ ਜਨਾਬ ਲੈ ਬੈਠਾ

 

ਵਿਹਲ ਜਦ ਵੀ ਮਿਲੀ ਹੈ ਫ਼ਰਜਾਂ ਤੋਂ,

ਤੇਰੇ ਮੁੱਖ ਦੀ ਕਿਤਾਬ ਲੈ ਬੈਠਾ

 

ਕਿੰਨੀ ਬੀਤੀ ਤੇ ਕਿੰਨੀ ਬਾਕੀ

ਮੈਨੂੰ ਇਹੋ ਹਿਸਾਬ ਲੈ ਬੈਠਾ

 

ਸ਼ਿਵ ਨੂੰ ਇਕ ਗ਼ਮ ਤੇ ਹੀ ਭਰੋਸਾ ਸੀ

ਗ਼ਮ ਤੋਂ ਕੋਰਾ ਜਵਾਬ ਲੈ ਬੈਠਾ

Comments

comments

Leave a Reply